ਮਾਰਕੀਟ ਕਮੇਟੀ ਮਾਨਸਾ ਦੇ ਮੁਲਾਜ਼ਮ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਰਵਾਨਾ - ਕਿਸਾਨਾਂ ਦੀ ਹਮਾਇਤ
ਮਾਨਸਾ: ਕੇਂਦਰ ਸਰਕਾਰ ਦੇ ਖਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਮੋਰਚੇ 'ਤੇ ਡਟੇ ਕਿਸਾਨਾਂ ਦੀ ਹਮਾਇਤ ਵਿੱਚ ਮਾਨਸਾ ਮਾਰਕੀਟ ਕਮੇਟੀ ਦਫ਼ਤਰ ਦੇ ਮੁਲਾਜ਼ਮ ਦਿੱਲੀ ਲਈ ਰਵਾਨਾ ਹੋਏ। ਇਨ੍ਹਾਂ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮਾਰਕੀਟ ਕਮੇਟੀ ਦਾ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਉਹ ਕਿਸਾਨਾਂ ਦੀ ਹੋਂਦ ਨੂੰ ਬਚਾਉਣ ਦੇ ਲਈ ਦਿੱਲੀ ਜਾ ਰਹੇ ਹਨ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।