ਗਰੀਬ ਕੁੜੀਆਂ ਦਾ ਕੀਤਾ ਗਿਆ ਵਿਆਹ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ
ਗੁਰੂ ਕ੍ਰਿਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਰੂਰਤਮੰਦ ਕੁੜੀਆਂ ਦਾ ਕੰਨਿਆਦਾਨ ਕੀਤਾ ਗਿਆ। ਸੰਸਥਾ ਦੇ ਸੰਸਥਾਪਕ ਸਤਪਾਲ ਮਹਿਕਿਆ ਨੇ ਕਿਹਾ ਕਿ ਉਹ ਹਰ ਸਾਲ ਜ਼ਰੂਰਤਮੰਦ ਕੁੜੀਆਂ ਦਾ ਕੰਨਿਆਦਾਨ ਕਰਦੇ ਹਨ ਅਤੇ ਇਹ ਉਨ੍ਹਾਂ ਦਾ ਚੌਥਾ ਕੰਨਿਆਦਾਨ ਸਮਾਰੋਹ ਹੈ ਜਿਸ ਵਿੱਚ ਉਨ੍ਹਾਂ ਨੇ 5 ਕੁੜੀਆਂ ਦਾ ਕੰਨਿਆਦਾਨ ਕੀਤਾ ਹੈ।