ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ - ਸ੍ਰੀ ਗੋਇੰਦਵਾਲ ਸਾਹਿਬ
ਤਰਨਤਾਰਨ : ਸ੍ਰੀ ਗੋਇੰਦਵਾਲ ਸਾਹਿਬ ਦੀ ਕੁਲਬੀਰ ਕੌਰ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅਮ੍ਰਿਤਸਰ ਵਿਖੇ ਹੋਇਆ ਜਿਸ ਦੀ ਬੀਤੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਾਲਾਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਕੁਲਬੀਰ ਕੌਰ ਦੇ ਅੰਤਮ ਸਸਕਾਰ ਸਮੇਂ ਲੜਕੀ ਦੇ ਪੇਕੇ ਅਤੇ ਸਹੁਰੇ ਪਰਿਵਾਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਮਾਮਲਾ ਪੁਲਿਸ ਥਾਣੇ ਤੱਕ ਪਹੁੰਚ ਗਿਆ। ਪੁਲਿਸ ਨੇ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿੱਚ ਲੇ ਕੇ ਪੋਸਮਾਰਟਮ ਲਈ ਭੇਜ ਦਿੱਤਾ । ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਕੁਲਬੀਰ ਕੌਰ ਜੋ ਕਿ ਗੋਇੰਦਵਾਲ ਸਾਹਿਬ ਵਿਖੇ ਆਪਣੇ ਪੇਕੇ ਆਈ ਹੋਈ ਸੀ ਬੀਤੀ ਰਾਤ ਉਸਦੇ ਪਤੀ ਦਾ ਫੋਨ ਆਇਆ ਆਪਣੇ ਪਤੀ ਨਾਲ ਪਤਾ ਨਹੀਂ ਕੀ ਗੱਲਬਾਤ ਹੋਈ ਅਤੇ ਜਦੋਂ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ। ਉਧਰ ਕੁਲਬੀਰ ਕੌਰ ਦੇ ਪਤੀ ਨੇ ਆਪਣੇ ਸਹੁਰੇ ਪਰਿਵਾਰ ਉਪਰ ਆਪਣੀ ਪਤਨੀ ਮਾਰਨ ਦੇ ਦੋਸ਼ ਲਗਾਏ ਨੇ।