ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਸਹੁਰੇ ਪਰਿਵਾਰ 'ਤੇ ਲੱਗੇ ਤਸ਼ਦੱਦ ਦੇ ਦੋਸ਼ - ਖ਼ੁਦਕੁਸ਼ੀ ਕਰਨ ਦਾ ਮਾਮਲਾ
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਖੰਨਾ ਚਮਾਰਾ ਵਿਖੇ ਇੱਕ 30 ਸਾਲਾ ਵਿਅਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਸਹੁਰੇ ਪਰਿਵਾਰ 'ਤੇ ਲੱਗੇ ਤਸ਼ਦੱਦ ਕਰਨ ਦੋਸ਼ ਲਾਏ ਗਏ ਹਨ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਨੇ ਕਿਹਾ 11 ਸਾਲਾਂ ਤੋਂ ਸੰਦੀਪ ਤੇ ਨਿਰਮਲ ਸਿੰਘ ਨਾਲ ਵਿਆਹ ਹੋਇਆ ਸੀ। ਅਕਸਰ ਹੀ ਸੰਦੀਪ ਨੂੰ ਉਸ ਦਾ ਸੁਹਰੇ ਪਰਿਵਾਰ ਤੰਗ ਪਰੇਸ਼ਾਨ ਕਰਦਾ ਸੀ ਤੇ ਉਸ ਦਾ ਪਤੀ ਵੀ ਉਸ ਨਾਲ ਕੁੱਟਮਾਰ ਕਰਦਾ ਸੀ, ਜਿਸ ਦੇ ਚਲਦੇ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸ ਦੇ ਪਤੀ, ਜੇਠ ਤੇ ਜੇਠਾਣੀ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।