ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ - ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ
ਗੁਰਦਾਸਪੁਰ: ਬੀਤੇ ਦਿਨੀਂ ਜੰਮੂ ਸ਼ੰਭੂ ਇਲਾਕੇ ਵਿਚ ਸਰਚ ਆਪ੍ਰੇਸ਼ਨ ਦੌਰਾਨ ਪਹਾੜੀ ਤੋਂ ਪੈਰ ਤਿਲਕਣ ਕਾਰਨ ਖਾਈ ਵਿਚ ਡਿੱਗਣ ਕਾਰਨ ਸ਼ਹੀਦ ਹੋਏ ਫ਼ੌਜੀ ਜਵਾਨ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਮਾੜੀ ਟਾਂਡਾ ਵਿਖੇ ਪਹੁੰਚ ਗਈ ਹੈ। ਨੌਜਵਾਨ ਦੇ ਸ਼ਹੀਦ ਹੋਣ ਨੂੰ ਲੈ ਪਰਿਵਾਰ ਤੇ ਪੂਰੇ ਪਿੰਡ ਦੇ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਮ ਅੱਖਾਂ ਦੇ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਗਿਆ ਅਤੇ ਜਵਾਨਾਂ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।