ਗੁਰਦੁਵਾਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ - Guru Tegh Bahadur Sahib
ਅੰਮ੍ਰਿਤਸਰ: ਹਿੰਦ ਦੀ ਚਾਦਰ ਨੋਵੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਵਾਰਾ ਗੁਰੂ ਕੇ ਮਹਿਲ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਗੁਰਦੁਵਾਰਾ ਗੁਰੂ ਕੇ ਮਹਿਲ ਵਿਖੇ ਸਾਰਾ ਦਿਨ ਪੰਥ ਪ੍ਰਸੀਦ ਕੀਰਤਨੀ ਜਥੇ, ਕਵੀਸ਼ਰੀ, ਢਾਡੀ ਜਥਿਆਂ ਨੇ ਸੰਗਤ ਨੂੰ ਇਲਾਹੀ ਬਾਨੀ ਦੇ ਰਸ ਨਾਲ ਜੋੜਿਆ। ਇਯ ਮੌਕੇ ਲੰਗਰ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ।