ਸਰਦਾਰ ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ - ਨਲੂਆ ਕੌਮ ਦੇ ਮਹਾਨ ਸ਼ਹੀਦ
ਅੰਮ੍ਰਿਤਸਰ: ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹਰੀ ਸਿੰਘ ਨਲੂਆ ਕੌਮ ਦੇ ਮਹਾਨ ਸ਼ਹੀਦ ਦਾ ਸ਼ਹੀਦੀ ਦਿਵਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਐਸਜੀਪੀਸੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਵੀ ਨਤਮਸਤਕ ਹੋਣ ਪਹੁੰਚੀ। ਉਥੇ ਹੀ ਐੱਸਜੀਪੀਸੀ ਦੇ ਅਧਿਕਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲਗਭਗ 15 ਸਾਲ ਦੀ ਉਮਰ ਵਿੱਚ ਸ. ਨਲੂਆ ਨੇ ਦੇਖੋ-ਦੇਖੀ ਸਾਰੇ ਜੰਗੀ ਕਰਤਬਾਂ ਵਿੱਚ ਪ੍ਰਵੀਣਤਾ ਹਾਸਲ ਕਰ ਲਈ ਸੀ। ਇਸ ਦੇ ਨਾਲ ਨਾਲ ਉਨ੍ਹਾਂ ਫ਼ਾਰਸੀ ਅਤੇ ਗੁਰਮੁਖੀ ਦੀ ਲਿਖਤ-ਪੜ੍ਹਤ ਵਿੱਚ ਵੀ ਯੋਗਤਾ ਪ੍ਰਾਪਤ ਕੀਤੀ ਸੀ।