ਪੰਜਾਬ

punjab

ETV Bharat / videos

ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

By

Published : Dec 19, 2020, 10:54 PM IST

ਬਠਿੰਡਾ: ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਤਿੰਨ ਦਿਨ ਤੋ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸਾਹਿਬ ਦੇ ਹੈਡਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਸਿੱਖ ਸੰਗਤ ਦੇ ਨਾਮ ਸੰਦੇਸ਼ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸ੍ਰੋਤ ਹੈ ਤੇ ਇਸ ਸ਼ਹਾਦਤ ਨੇ ਜੁਗਾ ਜੁਗਾਂ ਤੱਕ ਸਮੁੱਚੀ ਦੁਨੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਾ ਹੈ।

ABOUT THE AUTHOR

...view details