13 ਅਪ੍ਰੈਲ ਵਾਲੇ ਦਿਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ’ਚ ਮਨਾਇਆ ਗਿਆ ਸ਼ਹੀਦੀ ਦਿਵਸ - ਅਕਾਲੀ ਕਾਂਗਰਸੀ ਆਪਸ ’ਚ ਰਲੇ
ਅੰਮ੍ਰਿਤਸਰ: 13 ਅਪ੍ਰੈਲ 1978 ਵਿਸਾਖੀ ਵਾਲੇ ਦਿਨ 13 ਸਿੱਖ ਨੌਜਵਾਨਾਂ ਨੂੰ ਯਾਦ ਕਰਦੇ ਹੋਏ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ ਕਿ ਅੱਜ 13 ਸਿੰਘਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸ ਸਰਕਾਰ ਨੇ ਮਿਲ ਕੇ ਗੁਰੂ ਗ੍ਰੰਥ ਸਾਹਿਬ ਦਾ ਵੱਡੇ ਪੱਧਰ ’ਤੇ ਰਾਜਨੀਤੀਕਰਨ ਕੀਤਾ ਹੈ। ਉਨ੍ਹਾਂ ਕਿਹਾ ਜੋ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਖਾਰਿਜ ਕਰਨ ਤੋਂ ਸਾਫ਼ ਹੁੰਦਾ ਹੈ ਕਿ ਅਕਾਲੀ ਕਾਂਗਰਸੀ ਆਪਸ ’ਚ ਰਲੇ ਹੋਏ ਹਨ।