ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ:ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur Ji) ਦੀ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਨਤਮਸਤਕ ਹੋਈਆ। ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਸੰਦੇਸ਼ ਦਿੱਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁੱਲਣਾ (Never forget martyrdom) ਚਾਹੀਦਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਵਿਖੇ ਵੀ ਸਵੇਰ ਤੋਂ ਹੀ ਸਮਾਗਮ ਕੀਤੇ ਜਾ ਰਹੇ ਹਨ।