ਹਰਿਮੰਦਰ ਸਾਹਿਬ ਵਿਖੇ ਨਕੋਦਰ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ - ਸ਼ਹੀਦਾਂ ਨੂੰ ਕੀਤਾ ਗਿਆ ਯਾਦ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ 4 ਫਰਵਰੀ 1986 ਨੂੰ ਨਕੋਦਰ ਸਾਕੇ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰ ਤੇ ਹੋਰ ਸਿੱਖ ਜਥੇਬੰਦੀਆਂ, ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਇੱਥੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਨ੍ਹਾਂ ਸ਼ਹੀਦਾਂ ਦੀ ਯਾਦ ਚ ਸ਼੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇਨ੍ਹਾਂ ਸ਼ਹੀਦਾਂ ਦੀ ਯਾਦ ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਾਲ ਹੀ ਸ਼ਹੀਦਾਂ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਇਹ ਸ਼ਹੀਦ ਸਿੱਖ ਕੌਮ ਦੇ ਉਹ ਸਰਮਾਏ ਸਨ ਜਿਨ੍ਹਾਂ ਨੇ ਕੌਮ ਪਿੱਛੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।