ਸਰਕਾਰ ਬਹਿਬਲਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਕਰ ਰਹੀ ਮਦਦ: ਸੁਖਰਾਜ ਸਿੰਘ - Faridkot News
ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਦੇ ਸ਼ਿਕਾਰ ਹੋਏ ਮ੍ਰਿਤਕ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ। ਫੜ੍ਹੇ ਗਏ ਦੋਸ਼ੀਆਂ ਦੇ ਨਾਲ ਨਾਲ ਡੇਰਾ ਸਿਰਸਾ ਦੇ ਮੁਖੀ ਜੋਕਿ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ, ਉਸ ਤੋਂ ਵੀ ਪੁੱਛਗਿਛ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਬੇਅਦਬੀ ਮਾਮਲੇ ਨੂੰ ਮੁੱਦਾ ਬਣਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਹੋਂਦ ਵਿੱਚ ਆਈ ਸੀ, ਪਰ ਸਰਕਾਰ ਨੇ ਹਾਲੇ ਤੱਕ ਲੋਕਾਂ ਨੂੰ ਇਸ ਮਾਮਲੇ ਵਿੱਚ ਇਨਸਾਫ ਨਹੀਂ ਦਿੱਤਾ। ਸੁਖਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਏ ਕਿ ਸਰਕਾਰ ਹੁਣ ਬੇਅਦਬੀ ਦੇ ਦੋਸ਼ੀਆਂ ਦੀ ਮਦਦ ਕਰ ਰਹੀ ਹੈ।