ਰੂਪਨਗਰ: ਲੀਗਲ ਸੈੱਲ ਜੱਜ ਨੇ ਮਜ਼ਦੂਰਾਂ ਨੂੰ ਵੰਡੇ ਸੈਨੇਟਾਈਜ਼ਰ ਅਤੇ ਮਾਸਕ
ਰੂਪਨਗਰ: ਜ਼ਿਲ੍ਹਾ ਰੂਪਨਗਰ ਵਿੱਚ ਕਾਨੂੰਨੀ ਸੈੱਲ ਦੇ ਜੱਜ ਹਰਸਿਮਰਨਜੀਤ ਸਿੰਘ ਵੱਲੋਂ ਬਲਾਕ ਨੂਰਪੁਰ ਬੇਦੀ ਅਧੀਨ ਪੈਂਦੀ ਅਨਾਜ ਮੰਡੀ ਵਿੱਚ ਕੰਮ ਕਰਦੇ ਹੋਏ ਮਜ਼ਦੂਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਜੱਜ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਮਜ਼ਦੂਰਾਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਰੱਖਿਆ ਲਈ ਮੰਡੀਆਂ ਵਿੱਚ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ ਹਨ।