ਸਕੂਲੀ ਬੱਚਿਆਂ ਨੂੰ ਵੰਡੇ ਮਾਸਕ ਅਤੇ ਸੈਨੇਟਾਈਜ਼ਰ - ਮਾਸਕ ਅਤੇ ਸੈਨੇਟਾਈਜ਼ਰ
ਜਲੰਧਰ: ਕੋਰੋਨਾ ਮਹਾਂਮਾਰੀ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ ਜਿਸ ਦੇ ਚੱਲਦੇ ਕਸਬਾ ਫਿਲੌਰ ਦੇ ਪਿੰਡ ਭੱਟੀਆਂ ਦੇ ਪ੍ਰਾਈਮਰੀ ਸਕੂਲ ਵਿੱਚ ਪੜਦੇ ਬੱਚਿਆਂ ਨੂੰ ਪਿੰਡ ਦੇ ਸਰਪੰਚ ਵੱਲੋਂ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਇਸ ਦੇ ਨਾਲ ਹੀ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਕੋਰੋਨਾ ਦੇ ਲੱਛਣਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬੱਚਿਆ ਨੂੰ ਆਪਸ ’ਚ ਦੂਰੀ ਬਣਾ ਕੇ ਰੱਖਣ ਅਤੇ ਸਾਫ਼-ਸਫ਼ਾਈ ਦਾ ਪੂਰਾ ਧਿਆਨ ਦੇਣ ਬਾਰੇ ਵੀ ਸਮਝਾਇਆ। ਅਧਿਆਪਕਾਂ ਨੇ ਬੱਚਿਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਜ਼ਰ ਆਉਂਦਾ ਹੈ ਤਾਂ ਉਹ ਡਾਕਟਰ ਨੂੰ ਜ਼ਰੂਰ ਮਿਲਣ।