ਫ਼ਰੀਦਕੋਟ 'ਚ ਉੱਦਮੀ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਰਾਹਗੀਰਾਂ ਨੂੰ ਵੰਡੇ ਸਰਜੀਕਲ ਮਾਸਕ - Faridkot coronavirus news
ਫ਼ਰੀਦਕੋਟ: ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਲੋਕਾਂ ਨੂੰ ਸਿਹਤ ਵਿਭਾਗ ਲਗਾਤਾਰ ਸਾਵਧਾਨੀਆਂ ਵਰਤਣ ਲਈ ਕਹਿ ਰਿਹਾ ਹੈ। ਕੋਰੋਨਾ ਤੋਂ ਬਚਾਓ ਲਈ ਸਿਹਤ ਵਿਭਾਗ ਲਗਾਤਾਰ ਸਮਾਜਿਕ ਦੂਰੀ, ਮਾਸਕ ਪਾਉਣ ਅਤੇ ਸੈਨੇਟਾਈਜ਼ਰ ਨਾਲ ਹੱਥ ਧੋਣ ਵਰਗੀਆਂ ਹਦਾਇਤਾਂ ਜਾਰੀ ਕਰ ਰਿਹਾ ਹੈ ਪਰ ਫਿਰ ਵੀ ਕੁਝ ਲੋਕ ਇਨ੍ਹਾਂ ਨਿਰਦੇਸ਼ਾਂ ਨੂੰ ਨਹੀਂ ਮੰਨ ਰਹੇ ਅਤੇ ਬਿਨਾਂ ਮਾਸਕ ਪਾਏ ਹੀ ਘੁੰਮ ਰਹੇ ਹਨ ਜਿਸ ਦੇ ਚਲਦੇ ਅਜਿਹੇ ਲੋਕਾਂ ਨੂੰ ਜਾਗਰੂਕ ਕਰਨ ਲਈ ਫ਼ਰੀਦਕੋਟ ਦੇ ਕੁਝ ਉੱਦਮੀ ਨੌਜਵਾਨਾਂ ਨੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਫ਼ਰੀਦਕੋਟ ਦੇ ਵੱਖ-ਵੱਖ ਚੌਕਾਂ ਵਿੱਚ ਸਰਜੀਕਲ ਮਾਸਕ ਵੰਡੇ ਅਤੇ ਲੋਕਾਂ ਨੂੰ ਮੂੰਹ 'ਤੇ ਹਮੇਸ਼ਾ ਮਾਸਕ ਪਾਉਣ ਲਈ ਉਤਸ਼ਾਹਿਤ ਕੀਤਾ।