ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਲੈ ਕੇ ਜਲ੍ਹਿਆਂਵਾਲੇ ਬਾਗ਼ ਨਜ਼ਦੀਕ ਵੰਡੇ ਮਾਸਕ - ਅੰਮ੍ਰਿਤਸਰ
ਅੰਮ੍ਰਿਤਸਰ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਾਮ 6 ਵਜੇ ਤੋਂ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਜਲ੍ਹਿਆਂਵਾਲੇ ਬਾਗ਼ ਦੇ ਨਜ਼ਦੀਕ ਹੈਰੀਟੇਜ ਸਟਰੀਟ ਦੇ ਕੋਲ ਲੋਕਾਂ ਨੂੰ ਮਾਸਕ ਵੰਡ ਕੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ। ਇਸ ਬਾਰੇ ਸਮਾਜ ਸੇਵੀ ਗੁਰਨਾਮ ਸਿੰਘ ਨੇ ਕਿਹਾ ਸਾਡਾ ਮਾਸਕ ਵੰਡਣ ਦਾ ਉਦੇਸ਼ ਇਹੀ ਹੈ ਕਿ ਲੋਕਾਂ ਨੂੰ ਕੋਰੋਨਾ ਦੇ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।ਉਨ੍ਹਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਘਰੋਂ ਨਿਕਲ ਸਮੇਂ ਮਾਸਕ ਪਹਿਣਾ ਚਾਹੀਦਾ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਚਾਹੀਦਾ ਹੈ।