ਫ਼ਰੀਦਕੋਟ 'ਚ ਲੋੜਵੰਦ ਲੋਕਾਂ ਨੂੰ ਵੰਡੇ ਗਏ ਮਾਸਕ
ਫ਼ਰੀਦਕੋਟ: ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਇਲੈਕਟ੍ਰੋਨਿਕ ਮੀਡੀਆ ਵੈੱਲਫ਼ੇਅਰ ਸੁਸਾਇਟੀ ਦੇ ਜਨਰਲ ਸੈਕਟਰੀ ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਅੱਜ ਦੇ ਸਮੇ 'ਚ ਮਹਾਂਮਾਰੀ ਤੋਂ ਬਚਣ ਲਈ ਮਾਸਕ ਬਹੁਤ ਜ਼ਰੂਰੀ ਹੈ। ਅਜਿਹੇ 'ਚ ਲੋੜਵੰਦ ਲੋਕ ਜਿਹੜੇ ਕਿ ਮਾਸਕ ਨਹੀਂ ਲੈ ਸਕਦੇ, ਜੋ ਰੁਮਾਲ ਜਾਂ ਪਰਨਾ ਮੂੰਹ 'ਤੇ ਲਪੇਟ ਕੇ ਟਾਈਮ ਪਾਸ ਕਰ ਰਹੇ ਹਨ, ਉਨ੍ਹਾਂ ਨੂੰ ਮਾਸਕ ਵੰਡੇ ਗਏ ਹਨ। ਐੱਸਐੱਚਓ ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਸਕ ਵੰਡੇ ਜਾਣ ਤੋਂ ਬਾਅਦ ਵੀ ਜੇ ਕੋਈ ਲਾਪਰਵਾਹੀ ਦਿਖਾਉਂਦਾ ਹੈ ਜਾਂ ਕੁਝ ਸ਼ਰਾਰਤੀ ਅਨਸਰ ਜੋ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਦੇ ਚਾਲਾਨ ਕੱਟੇ ਜਾਣਗੇ। ਇਸ ਮੌਕੇ ਐੱਸਐੱਮਓ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ, ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਇਲੈਕਟ੍ਰਾਨਿਕ ਮੀਡੀਆ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।