ਕਨਵ ਗ੍ਰੀਨ ਫਾਊਂਡੇਸ਼ਨ ਨੇ ਲੋਕਾਂ ਨੂੰ ਵੰਡੇ ਮਾਸਕ - ਕੋਰੋਨਾ ਦੇ ਮਾਮਲਿਆ
ਸੂਬੇ ’ਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਚਿੰਤਾ ਨੂੰ ਵਧਾ ਦਿੱਤੀ ਹੈ। ਜਿਸ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਮਾਜ ਸੇਵੀ ਸੰਸਥਾ ਵੱਲੋਂ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਕਨਵ ਗ੍ਰੀਨ ਫਾਊਂਡੇਸ਼ਨ ਨੇ ਲੋਕਾਂ ਨੂੰ ਮਾਸਕ ਵੰਡੇ। ਇਸ ਦੌਰਾਨ ਸਮਾਜ ਸੇਵੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ। ਨਾਲ ਹੀ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਸਮਾਜਸੇਵੀਆਂ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ ਵੀ ਕੀਤੀ।