ਕੋਰੋਨਾ ਦੌਰਾਨ ਸਰਕਾਰ ਦੀਆਂ ਨਵੀਆਂ ਹਦਾਇਤਾਂ ਤੋਂ ਟੈਕਸੀ ਯੂਨੀਅਨ ਖਫ਼ਾ - ਕੋਰੋਨਾ ਦੇ ਮੱਦੇਨਜ਼ਰ
ਹੁਸ਼ਿਆਰਪੁਰ: ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਨੂੰ ਲੈ ਕੇ ਯੂਨੀਅਨ ਦੇ ਮੈਂਬਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਆੜ ਵਿੱਚ ਜਾਣ ਬੁੱਝ ਕੇ ਟੈਕਸੀ ਦੇ ਕਿੱਤੇ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਟਾਰਗੇਟ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਟੈਕਸੀਆਂ ਵਿੱਚ ਪੰਜਾਬ ਪ੍ਰਤੀ ਛੱਤ ਦੀ ਗੁਣਵੱਤਾ ਨਾਲ ਸਵਾਰੀਆਂ ਲੈ ਜਾਣ ਦੀ ਗੱਲ ਆਖੀ ਗਈ ਸੀ ਜਿਸ ਨੂੰ ਕਿ ਪੂਰਾ ਕਰਨਾ ਟੈਕਸੀ ਅਪਰੇਟਰਾਂ ਲਈ ਬੇਹੱਦ ਔਖਾ ਹੈ।