ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕਣ ’ਤੇ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵੀਜ਼ੇ ਮਿਲਣ ਦੇ ਬਾਵਜੂਦ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣ ‘ਤੇ ਅਜਨਾਲ਼ਾ ਵਿਖੇ ਸਿੱਖੀ ਪ੍ਰਚਾਰ ਸੇਵਾ ਸੋਸਾਇਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਰੇਬਾਜੀ ਕੀਤੀ ਗਈ।