ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਜਨਮਦਿਨ 'ਤੇ ਕੀਤੀ ਵਿਸ਼ਾਲ ਰੈਲੀ - ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ
ਰੂਪਨਗਰ: ਬਸਪਾ ਵਲੋਂ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦੇ 87ਵੇਂ ਜਨਮਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ 'ਚ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਬਸਪਾ ਪੰਜਾਬ ਪ੍ਰਧਾਨ ਸਮੇਤ ਹਰਿਆਣਾ ਚੰਡੀਗੜ੍ਹ ਦੇ ਬਸਪਾ ਪ੍ਰਧਾਨ ਵੀ ਮੌਜੂਦ ਰਹੇ। ਇਸ ਮੌਕੇ ਬਸਪਾ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੁੱਟ ਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਆਵੇਗੀ ਤਾਂ ਫਸਲਾਂ 'ਤੇ ਐੱਮਐੱਸਪੀ ਅਤੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ 'ਚ ਠੇਕਾ ਸਿਸਟਮ ਬੰਦ ਕਰਕੇ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ।