26 ਮਈ ਦਾ ਕਾਲਾ ਦਿਨ ਹੋਵੇਗਾ ਇਤਿਹਾਸਕ:ਲੱਖੋਵਾਲ - ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੇਸ਼ ਭਰ 'ਚ ਕਿਸਾਨਾਂ ਵਲੋਂ 26 ਮਈ ਨੂੰ ਕਾਲਾ ਦਿਨ ਵਜੋਂ ਮਨਾਇਆ ਜਾਵੇਗਾ, ਜੋ ਬਹੁਤ ਹੀ ਇਤਿਹਾਸਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।