ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਔਰਤਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੱਢਿਆ ਰੋਸ ਮਾਰਚ - Mazdoor mukti morcha punjab
ਫ਼ਿਰੋਜ਼ਪੁਰ: ਜ਼ਿਲ੍ਹੇ ਦੇ ਮੁੱਦਕੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ। ਇਸ ਬਾਰੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਬੈਂਕਾਂ ਵੱਲੋਂ ਪਿੰਡਾਂ ਦੀਆਂ ਔਰਤਾਂ ਨੂੰ ਗਰੁੱਪ ਲੌਨ ਦਿੱਤੇ ਗਏ ਸਨ ਤੇ ਜਦੋਂ ਕੋਰੋਨਾ ਕਰਕੇ ਲੌਕਡਾਊਨ ਲੱਗਿਆ ਤਾਂ ਦੁਕਾਨਾਂ, ਕਾਰਖਾਨੇ ਤੇ ਫੈਕਟਰੀਆਂ ਬੰਦ ਹੋ ਗਈਆਂ ਸਨ। ਇਸ ਕਰਕੇ ਔਰਤਾਂ ਨੂੰ ਕੰਪਨੀਆਂ ਵਿੱਚੋਂ ਹਟਾ ਦਿੱਤਾ ਗਿਆ ਜਿਸ ਦੇ ਚਲਦਿਆਂ ਕੋਈ ਕਮਾਈ ਦਾ ਸਾਧਨ ਨਹੀਂ ਰਿਹਾ। ਹੁਣ ਪਿੰਡਾਂ ਤੇ ਸ਼ਹਿਰਾਂ ਦੀਆਂ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਪ੍ਰਾਈਵੇਟ ਬੈਂਕਾਂ ਤੋਂ ਲਿਆ ਲੋਨ ਮਾਫ਼ ਕੀਤਾ ਜਾਵੇ।