ਕਿਸਾਨੀ ਮੁੱਦੇ ਦਾ ਕੋਈ ਸਾਰਥਕ ਹੱਲ ਕੱਢਿਆ ਜਾਵੇ: ਢੀਂਡਸਾ - centre government
ਸ੍ਰੀ ਅਨੰਦਪੁਰ ਸਾਹਿਬ: ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਲਹਿਰਾਗਾਗਾ ਤੋਂ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇੱਕਲਾ ਕਿਸਾਨੀ ਮੁੱਦਾ ਨਹੀਂ, ਹੋਰ ਵੀ ਕਈ ਮੁੱਦੇ ਹਨ ਜਿਨ੍ਹਾਂ 'ਤੇ ਭਾਜਪਾ ਨੂੰ ਸੋਚਣਾ ਚਾਹੀਦਾ ਹੈ ਕਿਉਂਕਿ ਇਹ ਆਮ ਲੋਕਾਂ ਦਾ ਮੁੱਦਾ ਹੈ। ਇਸ ਉੱਤੇ ਮੁੜ ਵਿਚਾਰਨ ਦੀ ਲੋੜ ਹੈ।