ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਨੂੰ ਦਿੱਤਾ ਗਿਆ ਮੈਡੀਕਲ ਸਨਮਾਨ - ਮੈਡੀਕਲ ਸਮਾਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਫਰੰਟ ਲਾਈਨ 'ਤੇ ਕੰਮ ਕਰ ਰਹੀ ਹੈ। ਉੱਥੇ ਹੀ ਸਿਵਲ ਹਸਪਤਾਲਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਨੂੰ ਸਿਹਤ ਸਹੂਲਤਾਂ ਦੇ ਲਈ ਵਿਸ਼ੇਸ਼ ਸਮਾਨ ਦਿੱਤਾ ਗਿਆ। ਇਸ ਦੇ ਨਾਲ ਇੱਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਕਿੱਟਾਂ, ਆਕਸੀਜਨ ਕਿੱਟਾਂ ਤੇ ਹੋਰ ਮੈਡੀਕਲ ਦਾ ਸਮਾਨ ਦਿੱਤਾ ਗਿਆ। ਇਸ ਮੋਕੇ ਹਲਕਾ ਵਿਧਾਇਕ ਵੱਲੋਂ ਸਮਾਜ ਸੇਵੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।