ਮੈਡੀਕਲ ਸਟੋਰ ਦੇ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ - ਤਰਨਤਾਰਨ
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਕੈਰੋਂ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਗੁਰੂ ਰਾਮ ਦਾਸ ਮੈਡੀਕਲ ਸਟੋਰ ਦੇ ਮਾਲਕ ਗੁਰਲਾਲ ਸਿੰਘ ਗੁੱਗੂ ਪੱਟੀ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਇਕੱਤਰ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਲਾਲ ਸਿੰਘ ਦੇ ਮਾਤਾ ਪਿਤਾ ਦੀ ਮੋਤ ਹੋ ਚੁੱਕੀ ਹੈ। ਗੁਰਲਾਲ ਸਿੰਘ ਅਤੇ ਉਸ ਦਾ ਭਰਾ ਦੋਨੋਂ ਹੀ ਪੱਟੀ ਆਪਣੇ ਮਾਮਿਆਂ ਕੋਲ ਰਹਿੰਦੇ ਹਨ ਪਰ ਇਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ ਅਤੇ ਨਾ ਹੀ ਗੁਰਲਾਲ ਸਿੰਘ ਕਦੀ ਕਿਸੇ ਨਾ ਝਗੜਿਆ ਸੀ ਪਤਾ ਨਹੀਂ ਕਿਉਂ ਕਿਸੇ ਨੇ ਇਸ ਨੂੰ ਗੋਲੀਆਂ ਮਾਰੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰਲਾਲ ਸਿੰਘ ਗੁੱਗੂ 108 ਐਂਬੂਲੈਂਸ ਤੇ ਵੀ ਕੰਮ ਕਰਦਾ ਸੀ ਉੱਧਰ ਮੌਕੇ 'ਤੇ ਪਹੁੰਚੇ ਸਬ ਡਿਵੀਜ਼ਨ ਪੱਟੀ ਦੇ ਡੀਐੱਸਪੀ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਗੁਰਲਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ।