ਫਰੀਦਕੋਟ: ਮਾਣ ਭੱਤੇ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ - ਮਾਣ ਭੱਤੇ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਵਿਦਿਆਰਥੀਆਂ ਨੇ ਆਪਣਾ ਮਾਣ ਭੱਤਾ ਵਧਾਉਣ ਦੀ ਮੰਗ ਨੂੰ ਲੈ ਕੇ ਰੈਲੀ ਕੀਤੀ, ਜਿਸ ਵਿੱਚ ਪੰਜਾਬ ਸਰਕਾਰ ਅਤੇ ਮੈਡੀਕਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਰੈਜ਼ੀਡੈਂਟ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫੀਸਾਂ ਵਿੱਚ ਮੈਡੀਕਲ ਪ੍ਰਸ਼ਾਸ਼ਨ ਨੇ ਇਹ ਕਹਿੰਦੇ ਹੋਏ 3 ਗੁਣਾ ਵਾਧਾ ਕਰ ਦਿੱਤਾ ਕਿ ਖ਼ਰਚੇ ਵੱਧ ਗਏ ਹਨ। ਪਰ ਉਨ੍ਹਾਂ ਦਾ ਮਾਣ ਭੱਤਾ ਬਿਲਕੁਲ ਵੀ ਨਹੀਂ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣਾ ਮਾਣ ਭੱਤਾ 9 ਹਜ਼ਾਰ ਤੋਂ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਡੀਕਲ ਪ੍ਰਸ਼ਾਸਨ ਨੇ ਫੀਸਾਂ ਵੱਧਾ ਦਿੱਤੀਆਂ ਹਨ ਤਾਂ ਮਾਣ ਭੱਤੇ ਵਿੱਚ ਵੀ ਵਾਧਾ ਕਰਨਾ ਚਾਹੀਦਾ।