ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਦਵਾਈਆਂ ਭੇਂਟ - Guru Nanak Dev Hospital at Amritsar
ਅੰਮ੍ਰਿਤਸਰ : ਕੋਰੋਨਾ ਮਹਾਂਮਾਰੀ ਵਿਚਾਲੇ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਦੀ ਵੱਖ-ਵੱਖ ਤਰੀਕੇ ਨਾਲ ਮਦਦ ਕੀਤੀ ਜਾ ਰਹੀ ਹੈ। ਬੀਤੇ ਸਾਲ ਜਿਥੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਲੋਕਾਂ ਲਈ ਰਾਸ਼ਨ ਦੀ ਵੰਡ ਕੀਤੀ ਗਈ ਸੀ, ਉਸੇ ਤਰ੍ਹਾਂ ਇਸ ਵਾਰ ਵੀ ਟਰੱਸਟ ਵੱਲੋਂ ਸੇਵਾ ਜਾਰੀ ਹੈ। ਡਾ. ਐਸਪੀ ਓਬਰਾਏ ਦੀ ਰਿਹਨੁਮਾਈ ਹੇਠ ਅੱਜ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਫਾਈਜ਼ਰ ਤੇ ਹੋਰਨਾਂ ਲੋੜਵੰਦ ਦਵਾਈਆਂ ਭੇਂਟ ਕੀਤੀਆਂ ਗਈਆਂ। ਇਨ੍ਹਾਂ ਦਵਾਈਆਂ ਦੀ ਵਰਤੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਕੀਤੀ ਜਾਵੇਗੀ।