ਪੰਜਾਬ

punjab

ETV Bharat / videos

ਕਿਸਾਨਾਂ ਤੇ ਸਰਕਾਰ ਵਿਚਾਲੇ 29 ਦਸੰਬਰ ਨੂੰ ਹੋਵੇਗੀ ਬੈਠਕ: ਹਰਜੀਤ ਸਿੰਘ ਗਰੇਵਾਲ

By

Published : Dec 26, 2020, 6:48 PM IST

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਵਿਖੇ ਧਰਨਾ ਲਾਈ ਬੈਠੇ ਹਨ। ਉਨ੍ਹਾਂ ਦੀਆ ਮੰਗਾਂ ਦੇ ਹੱਲ ਵਾਸਤੇ ਪਹਿਲਾਂ ਵੀ ਸਰਕਾਰ ਅਤੇ ਕਿਸਾਨਾਂ ਵਿੱਚ 6 ਵਾਰ ਬੈਠਕ ਹੋ ਚੁੱਕੀ ਹੈ ਅਤੇ ਹੁਣ 7ਵੀ ਬੈਠਕ 29 ਦਸੰਬਰ ਨੂੰ ਹੋਣ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਭਾਜਪਾ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦਿੱਤੀ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਤਾਂ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਗੱਲ ਕਰਕੇ ਹੱਲ ਕੱਢਣਾ ਚਾਹੁੰਦੀ ਹੈ ਪਰ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਹੁਣ ਦੇਖਣ ਵਾਲੀ ਗੱਲ ਰਹੇਗੀ ਕਿ 29 ਤਾਰੀਖ਼ ਨੂੰ ਬੈਠਕ ਦੇ ਵਿੱਚ ਕੀ ਹੱਲ ਨਿਕਲਦਾ ਹੈ ।

ABOUT THE AUTHOR

...view details