ਸਰਵ ਸਿੱਖਿਆ ਅਭਿਆਨ ਦੇ ਮੁਲਾਜ਼ਮਾਂ ਤੇ ਓਐੱਸਡੀ ਐਮਪੀ ਸਿੰਘ ਵਿਚਾਲੇ ਹੋਈ ਮੀਟਿੰਗ - ਓਐੱਸਡੀ ਐਮਪੀ ਸਿੰਘ ਵਿਚਾਲੇ
ਚੰਡੀਗੜ੍ਹ: ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਐੱਸਪੀ ਸਿੰਘ ਵਿਚਾਲੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬੈਠਕ ਹੋਈ। ਬੈਠਕ ਤੋਂ ਬਾਅਦ ਯੂਨੀਅਨ ਮੈਂਬਰ ਅਸ਼ੀਸ਼ ਨੇ ਈ ਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਟਿਆਲਾ ਪ੍ਰਸ਼ਾਸਨ ਵੱਲੋਂ ਦਿੱਤੇ ਸਮੇਂ ਮੁਤਾਬਕ ਮੁੱਖ ਮੰਤਰੀ ਦੇ ਓਐਸਡੀ ਐਮਪੀ ਸਿੰਘ ਨਾਲ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਓਐਸਡੀ ਐਮਪੀ ਸਿੰਘ ਵੱਲੋਂ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਸਰਕਾਰ ਪਾਲਿਸੀ ਲੈ ਕੇ ਆ ਰਹੀ ਹੈ ਜਿਸ ਤਹਿਤ ਸੂਬੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।