ਸੰਘਰਸ਼ ਨੂੰ ਤੇਜ਼ ਕਰਨ ਸਬੰਧੀ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਮੀਟਿੰਗ - ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮੀਟਿੰਗ
ਬਰਨਾਲਾ: ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਪਹੁੰਚੇ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਸਬੰਧੀ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਤੇਜ਼ ਕਰਨ ਬਾਰੇ ਚਰਚਾ ਕੀਤੀ ਗਈ। ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੁੱਦਾ 13 ਅਪ੍ਰੈਲ ਨੂੰ ਦੋ ਇਤਿਹਾਸਕ ਦਿਹਾੜੇ ਮਨਾਉਣ ਸੰਬੰਧੀ ਸੀ, ਜਿਸ ਸਬੰਧੀ ਕਿਸਾਨ ਆਗੂਆਂ ਦੀ ਭਲਕੇ ਕਿਸਾਨ ਮੋਰਚਿਆਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਇਨ੍ਹਾਂ ਇਤਿਹਾਸਕ ਦਿਨਾਂ ਬਾਰੇ ਜਾਣਕਾਰੀ ਦੇਣ ਦੀ ਡਿਊਟੀ ਲਗਾਈ ਗਈ ਹੈ। ਨੌਜਵਾਨ ਆਗੂ ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲੀਸ ਵੱਲੋਂ ਚੁੱਕੇ ਜਾਣ 'ਤੇ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸ਼ੱਕ ਵੀ ਜ਼ਾਹਰ ਕੀਤਾ।