ਕੋਵਿਡ-19: ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਨੇ ਕੀਤੀ ਬੈਠਕ - ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ
ਬਠਿੰਡਾ ਵਿੱਚ ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਸਫਾਈ ਸੇਵਕ ਅਤੇ ਸੀਵਰਮੈਨ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸਫ਼ਾਈ ਸੇਵਕਾਂ ਨੂੰ ਨਾ ਤਾਂ ਕੋਈ ਸੁਰੱਖਿਆ ਉਪਕਰਣ ਦਿੱਤੇ ਗਏ ਹਨ ਅਤੇ ਨਾ ਹੀ ਸੈਨੀਟਾਈਜ਼ਰ ਆਦਿ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਵਾਈ ਕਰਮਚਾਰੀ ਜਾਂ ਸੀਵਰਮੈਨ ਇਸ ਖ਼ਤਰਨਾਕ ਬਿਮਾਰੀ ਦੀ ਪਕੜ ਵਿੱਚ ਆ ਜਾਂਦਾ ਹੈ ਤਾਂ ਇਸ ਲਈ ਨਗਰ ਨਿਗਮ ਜ਼ਿੰਮੇਵਾਰ ਹੋਵੇਗਾ।