ਸ਼ਹੀਦੀ ਸਭਾ ਦੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੈਠਕ
ਸ੍ਰੀ ਫ਼ਤਹਿਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਹੋਣ ਵਾਲੀ ਸ਼ਹੀਦੀ ਸਭਾ ਨੂੰ ਲੈ ਕੇ ਪ੍ਰਸਾਸ਼ਨ ਨੇ ਮੀਟਿੰਗ ਕੀਤੀ। ਜਿਸ 'ਚ ਡੀ.ਸੀ. ਅਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਸ ਵਾਰ ਸ਼ਹੀਦੀ ਸਭਾ ਦੌਰਾਨ ਕੋਈ ਵੀ.ਆਈ.ਪੀ. ਪਾਸ ਨਹੀਂ ਹੋਵੇਗਾ, ਹਰੇਕ ਵਿਅਕਤੀ ਨੂੰ ਇੱਕ ਸ਼ਰਧਾਲੂ ਦੀ ਤਰ੍ਹਾਂ ਦੀ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਵੇਗਾ। ਡੀਸੀ ਨੇ ਅਪੀਲ ਕੀਤੀ ਕਿ ਕੋਵਿਡ-19 ਦੇ ਚਲਦਿਆਂ ਸੰਗਤਾਂ ਦਸੰਬਰ ਦਾ ਪੂਰਾ ਮਹੀਨਾ ਨਤਮਸਤਕ ਹੋਣ ਲਈ ਆਉਣ।