ਮੀਟਰ ਰੀਡਰ ਯੂਨੀਅਨ ਨੇ ਕੀਤੀ ਮੀਟਿੰਗ - ਮੀਟਰ ਰੀਡਰ ਯੂਨੀਅਨ ਪੰਜਾਬ
ਗੁਰਦਾਸਪੁਰ: ਪਾਵਰਕਾਮ ਆਊਟ ਸੋਰਸਿੰਗ ਮੀਟਰ ਰੀਡਰ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਗੁਰੂ ਨਾਨਕ ਪਾਰਕ ਵਿਖੇ ਮੀਟਿੰਗ ਕੀਤੀ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਬਜਟ ਤੋਂ ਕੁੱਝ ਉਮੀਦ ਸੀ ਪਰ ਕੁੱਝ ਵੀ ਨਹੀਂ ਮਿਲਿਆ। ਇਸ ਲਈ ਤਨਖਾਹ ਨਾ ਮਿਲਣ ਅਤੇ ਤਨਖ਼ਾਹ ਵਧਾਉਣ ਦੇ ਸੰਬੰਧ ਵਿੱਚ ਇਹ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਜਲਦ ਤੋਂ ਜਲਦ ਜਾਰੀ ਕੀਤੀਆਂ ਜਾਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਇਸ ਭੱਤੇ ਨੂੰ ਵਧਾ ਕੇ ਪੰਜ ਰੁਪਏ ਕੀਤਾ ਜਾਵੇ।