ਫਿਲੌਰ: ਪਿੰਡ ਅਪਰਾ ਵਾਸੀਆਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ - Phillaur Police update
🎬 Watch Now: Feature Video
ਜਲੰਧਰ: ਕਸਬਾ ਫਿਲੌਰ ਅਧੀਨ ਪੈਂਦੀ ਪੁਲਿਸ ਚੌਕੀ ਅੱਪਰਾ ਵਿਖੇ ਬੁੱਧਵਾਰ ਨੂੰ ਐਸਐਚਓ ਸੰਜੀਵ ਕਪੂਰ ਤੇ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਨਾਲ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਨੂੰ ਲੈ ਕੇ ਮੀਟਿੰਗ ਕੀਤੀ। ਦਿੱਲੀ ਵਿਖੇ ਚੱਲ ਰਹੇ ਖੇਤੀ ਕਾਨੂੰਨ ਦੇ ਵਿਰੋਧ ਦੇ ਹੱਕ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡਾਂ 'ਚ ਰੋਸ ਪ੍ਰਦਰਸ਼ਨ ਕਰਦਿਆ ਜ਼ਬਰਦਸਤੀ ਟਾਵਰਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਐਸਐਚਓ ਸੰਜੀਵ ਕਪੂਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਹ ਬਿਲਕੁਲ ਗ਼ਲਤ ਹੈ। ਜ਼ਬਰਦਸਤੀ ਟਾਵਰਾਂ ਨੂੰ ਬੰਦ ਕਰਨ ਦੇ ਨਾਲ ਜਿੱਥੇ ਹੋਰ ਅਦਾਰਿਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਹੀ ਆਨਲਾਈਨ ਪੜ੍ਹਾਈ ਕਰ ਰਹੇ ਬੱਚਿਆ ਦਾ ਵੀ ਨੁਕਸਾਨ ਹੋ ਰਿਹਾ ਹੈ। ਸੰਜੀਵ ਕਪੂਰ ਨੇ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਦਰਸ਼ਨ ਜਾਰੀ ਕਰ ਸਕਦੇ ਹਨ।