ਅਕਾਲੀ ਦਲ(ਅ) ਦੀ ਮੀਟਿੰਗ, ਨੌਜਵਾਨਾਂ ਨੂੰ ਦਿੱਤੀ ਜ਼ਿੰਮੇਵਾਰੀ - ਕਿਸਾਨ ਅੰਦੋਲਨ
ਸ੍ਰੀ ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ(ਅ) ਦੇ ਸਰਪ੍ਰਸਤ ਇਮਾਨ ਸਿੰਘ ਮਾਨ ਵਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਕਈ ਨੌਜਵਾਨਾਂ ਨੂੰ ਨਵੀਆਂ ਜਿੰਮੇਵਾਰੀਆਂ ਵੀ ਸੌਂਪੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਮੇਂ ਦੀਆਂ ਮੌਜੂਦਾਂ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਲੁੱਟਣਾ ਚਾਹੁੰਦੀ ਹੈ, ਜੋ ਕਿਸਾਨ ਅੰਦੋਲਨ ਦੇ ਚੱਲਦਿਆਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪਾਰਟੀ ਦੇ ਆਗੂ ਲੋਕਾਂ ਸਾਹਮਣੇ ਸਰਕਾਰਾਂ ਦਾ ਚਿਹਰਾ ਨੰਗਾ ਕਰਨਗੇ।