ਚੱਕਾ ਜਾਮ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ-ਮਜ਼ਦੂਰਾਂ ਦੀ ਮੀਟਿੰਗ
ਤਰਨਤਾਰਨ: 6 ਫ਼ਰਵਰੀ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦੇ ਚੱਕਾ ਜਾਮ ਦੀ ਲਾਮਬੰਦੀ ਹੇਠ ਜ਼ਿਲ੍ਹੇ ਦੇ ਪਿੰਡ ਡੱਲ ਵਿਖੇ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਖਜਾਨਚੀ ਗੁਰਲਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ, ਜ਼ੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਖੇਤੀ ਉਤੇ ਲਗਾਏ ਹਨ ਉਸ ਨੂੰ ਲੈ ਕੇ ਦਿੱਲੀ ਦੇ ਬਾਰਡਰ 'ਤੇ ਬੈਠੇ ਧਰਨੇ ਵਿੱਚ ਕਈ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਪਰ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਨਹੀ ਸਰਕਦੀ। ਹੁਣ ਮੋਦੀ ਸਰਕਾਰ ਦੀ ਨੀਂਦ ਖੋਲ੍ਹਣ ਵਾਸਤੇ ਕਿਸਾਨ ਵੱਲੋਂ 3 ਘੰਟੇ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ, ਜਿਸਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।