'25 ਜੁਲਾਈ ਨੂੰ ਕਿਸਾਨਾਂ ਦਾ ਵੱਡਾ ਜਥਾ ਹੋਵੇਗਾ ਰਵਾਨਾ' - ਸੰਯੁਕਤ ਕਿਸਾਨ ਮੋਰਚੇ
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਸੰਸਦ ਸੈਸ਼ਨ ਦੌਰਾਨ 22 ਜੁਲਾਈ ਤੋਂ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ’ਚ ਵੀ ਕਿਸਾਨਾਂ ਵੱਲੋਂ ਦਿੱਲੀ ਲਈ ਜਥਾ ਰਵਾਨਾ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 25 ਜੁਲਾਈ ਨੂੰ ਇੱਕ ਵੱਡਾ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਕਰੇਗਾ। ਇਸ ਦੌਰਾਨ ਕਈ ਕਿਸਾਨ ਵੱਡੀ ਗਿਣਤੀ ਚ ਸ਼ਾਮਲ ਹੋਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਦਾ ਕਿਸਾਨ ਜਿੱਤ ਦੇ ਨੇੜੇ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਉਹ ਪਿੱਛੇ ਹੱਟਣਗੇ।