ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ: ਜਥੇਦਾਰ ਹਰਪ੍ਰੀਤ ਸਿੰਘ - corona virus
ਖ਼ਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਮੀਟਿੰਗ ਵਿੱਚ ਵੈਸਾਖੀ ਮੌਕੇ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਹੈ। ਸੰਗਤਾਂ ਨੂੰ ਵੈਸਾਖੀ ਮੌਕੇ ਘਰਾਂ ਵਿੱਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੰਦਿਆ ਨਾਲ ਹੀ ਅਫਗਾਨਿਸਤਾਨ ਵਿੱਚ ਸਿੱਖਾਂ 'ਤੇ ਹੋਏ ਕਤਲੇਆਮ ਦੀ ਨਿੰਦਾ ਕੀਤੀ ਗਈ। ਮੀਟਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ।