ਫ਼ਰੀਦਕੋਟ ਦੇ ਪਿੰਡ ਚੰਦਬਾਜਾ 'ਚ ਹੋਈ ਪੰਥਕ ਅਕਾਲੀ ਲਹਿਰ ਦੀ ਮੀਟਿੰਗ - village Chandbaja of Faridkot
ਫ਼ਰੀਦਕੋਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਹੁਣ ਥੋੜਾ ਹੀ ਸਮਾਂ ਬਾਕੀ ਹੈ। ਅਜਿਹੇ 'ਚ ਵੱਖ ਵੱਖ ਸਿੱਖ ਜਥੇਬੰਦੀਆਂ ਇਨ੍ਹਾਂ ਚੋਣਾਂ ਲਈ ਆਪਣੀ ਜ਼ਮੀਨ ਤਲਾਸ਼ ਰਹੀਆਂ ਹਨ। ਇਸੇ ਦੇ ਚੱਲਦੇ ਪੰਥਕ ਅਕਾਲੀ ਲਹਿਰ ਵੱਲੋਂ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਇਸੇ ਲੜੀ ਤਹਿਤ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਬਾਜਾ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਵਿੱਚ ਜਿੱਥੇ ਕੁਝ ਅਹੁਦੇਦਾਰੀਆਂ ਅਨਾਊਂਸ ਕੀਤੀਆਂ ਗਈਆਂ ਤਾਂ ਉਥੇ ਹੀ ਪੰਥਕ ਅਕਾਲੀ ਲਹਿਰ ਦੇ ਆਗੂ ਭਾਈ ਰਣਜੀਤ ਸਿੰਘ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੰਥਕ ਅਕਾਲੀ ਲਹਿਰ ਦੇ ਆਗੂ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ ਕਾਬਜ਼ ਸਿਆਸੀ ਪਾਰਟੀਆਂ ਦੇ ਗਲਬੇ ਨੂੰ ਲਾਂਭੇ ਕਰਨ ਲਈ ਪੰਥਕ ਅਕਾਲੀ ਲਹਿਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਲਈ ਲਾਮਬੱਧ ਕੀਤਾ ਜਾ ਰਿਹਾ ਹੈ।