ਨੰਬਰਦਾਰ ਯੂਨੀਅਨ ਦੀ ਹੋਈ ਮੀਟਿੰਗ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਪਰਮਿੰਦਰ ਸਿੰਘ ਪੰਜਾਬ ਪ੍ਰਧਾਨ ਵਿਸ਼ੇਸ਼ ਤੌਰ ਤੇ ਪੁੱਜੇ। ਪਰਮਿੰਦਰ ਸਿੰਘ ਦਾ ਕਹਿਣਾ ਸੀ ਕਿ ਅਸੀਂ ਮੁਕਤਸਰ ਜ਼ਿਲ੍ਹੇ ਦਾ ਸੁਖਦੇਵ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਜਿਸ ਵਿੱਚ ਸਾਰੇ ਨੰਬਰਦਾਰਾਂ ਨੇ ਸਬੂਤ ਦਿੰਦਿਆਂ ਹੋਇਆ ਪ੍ਰਧਾਨ ਚੁਣਿਆ ਹੈ, ਉਪ ਪ੍ਰਧਾਨ ਸੁਖਦੇਵ ਸਿੰਘ ਨੂੰ ਮੁਬਾਰਕਬਾਦ ਦਿੰਦਾ ਹਾਂ। ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਦਾ ਕਹਿਣਾ ਸੀ ਕਿ ਮੈਨੂੰ ਬੜੀ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ, ਕਿ ਮੈਨੂੰ ਜ਼ਿਲੇ ਦਾ ਪ੍ਰਧਾਨ ਬਣਾਇਆ ਗਿਆ ਹੈ। ਮੈਂ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਸਾਰਿਆਂ ਦੀ ਸਮੱਸਿਆ ਵੀ ਦੂਰ ਕਰਾਂਗਾ ਧੜੇਬੰਦੀ ਨੂੰ ਖ਼ਤਮ ਕਰਾਂਗਾ।