ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜਸ਼ੀਲ ਕਮੇਟੀ ਦੀ ਹੋਈ ਮੀਟਿੰਗ
ਸਰਬਤ ਖਾਲਸਾ ਦੇ ਵੱਲੋਂ ਸਥਾਪਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੀ ਨਿਗਰਾਨੀ 'ਚ ਕਾਰਜਸ਼ੀਲ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੇ ਨੇੜੇ ਪੈਂਦੇ ਮੀਟਿੰਗ ਹਾਲ 'ਚ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ ਬਲਜਿੰਦਰ ਸਿੰਘ ਦੀ ਪ੍ਰਧਾਨਗੀ 'ਚ ਬੈਠਕ ਕੀਤੀ ਗਈ। ਇਸ ਬੈਠਕ 'ਚ ਸ਼ਹੀਦੀ ਸਭਾ ਨੂੰ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਪੰਜਾਬ ਦੇ ਪਿੰਡਾਂ ਤੋਂ ਗੁਰਮਤਿ ਪ੍ਰਚਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਮੁਤਾਬਕ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਘਰ ਵਾਪਸੀ, ਦਸਤਾਰ ਸਜਾਉਣ ਦੀ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਜਾਵੇਗੀ।