ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਆਗੂਆਂ 'ਤੇ ਵਰਕਰਾਂ ਦੀ ਹੋਈ ਮੀਟਿੰਗ - ਹੁਸ਼ਿਆਰਪੁਰ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਆਗੂਆਂ 'ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਅਤੇ ਬਸਪਾ ਦੇ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੂੰ ਭਰੋਸਾ ਦਿੱਤਾ ਕਿ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੀ ਸੀਟ ਜਿੱਤ ਕੇ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਕਰਾਂਗੇ।