ਕਰਤਾਰਪੁਰ ਲਾਂਘਾ: ਭਾਰਤ-ਪਾਕਿਸਤਾਨ ਵਿਚਾਲੇ ਅਟਾਰੀ ਸਰਹੱਦ 'ਤੇ ਬੈਠਕ - ਭਾਰਤ-ਪਾਕਿ
ਕਰਤਾਰਪੁਰ ਲਾਂਘੇ ਦੀ ਉਸਾਰੀ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਬੈਠਕ ਸ਼ੁਰੂ ਹੋ ਗਈ ਹੈ। ਅਟਾਰੀ ਸਰਹੱਦ 'ਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਤੀਜੇ ਗੇੜ ਦੀ ਬੈਠਕ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਪਾਕਿਸਤਾਨੀ ਜੱਥੇ ਦੀ ਅਗਵਾਈ ਦੱਖਣੀ ਏਸ਼ੀਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਅਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ. ਮੁਹੰਮਦ ਫ਼ੈਜ਼ਲ ਕਰ ਰਹੇ ਹਨ। ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜੇਗਾ ਅਤੇ ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਮਿਲੇਗੀ ਜਿਸ ਦੇ ਲਈ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਲਈ ਸਿਰਫ਼ ਇੱਕ ਪਰਮਿਟ ਲੈਣਾ ਹੋਵੇਗਾ। ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਅਜਿਹੇ 'ਚ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਇਹ ਬੈਠਕਾਂ ਅਹਿਮ ਮੰਨੀਆਂ ਜਾ ਰਹੀਆਂ ਹਨ।
Last Updated : Sep 4, 2019, 4:40 PM IST