ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੀਂ ਮੁਹਿੰਮ ਚਲਾਉਣ ਸਬੰਧੀ ਮੀਟਿੰਗ - ਪੰਜਾਬ ਨੂੰ ਬਚਾਉਣ
ਫਿਰੋਜ਼ਪੁਰ: ਫਿਰੋਜ਼ਪੁਰ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਫਿਰੋਜ਼ਪੁਰ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿੱਖਾਂ ਨਾਲ ਹੋ ਰਹੇ ਅਤਿਆਚਾਰ ਅਤੇ ਆਏ ਦਿਨ ਹੋ ਰਹੀ ਗੁਰੂ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਪੰਜਾਬ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਇੱਕ ਨਵੀਂ ਮੁਹਿੰਮ ਚਲਾਉਣ ਬਾਰੇ ਮੀਟਿੰਗ ਵਿੱਚ ਆਏ ਸਿੰਘਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਇੱਕ ਅਜਿਹੀ ਜੱਥੇਬੰਦੀ ਹੈ। ਜੋ ਪਿਛਲੇ ਲੰਮੇ ਸਮੇਂ ਤੋਂ ਸਿੱਖਾਂ ਦੇ ਹੱਕਾਂ ਲਈ ਅਤੇ ਪੰਜਾਬ ਲਈ ਲੜਾਈ ਲੜਦੀ ਆ ਰਹੀ ਹੈ। ਉਨ੍ਹਾਂ ਕਿਹਾ ਪੰਜ ਸਾਲ ਪਹਿਲਾਂ ਕੁੱਝ ਸਿਆਸਤਦਾਨਾਂ ਨੇ ਪੰਜਾਬ ਤੇ ਕਬਜ਼ਾ ਕੀਤਾ। ਪੰਜਾਬ ਦੇ ਲੋਕਾਂ ਨੂੰ ਹੱਥ ਵਿੱਚ ਗੁਟਕਾ ਸਾਹਿਬ ਫੜਕੇ ਬਹੁਤ ਵੱਡਾ ਧੋਖਾ ਕੀਤਾ, ਅਤੇ ਪੰਜਾਬ ਨੂੰ ਬਚਾਉਣ ਲਈ ਉਹ ਇੱਕ ਮੁਹਿੰਮ ਸ਼ੁਰੂ ਕਰਨ ਜਾਂ ਰਹੇ ਹਨ। ਕਿ ਲੁਟੇਰੇ ਨੌਟੰਕੀ ਭਜਾਓ ਪੰਜਾਬ ਬਚਾਓ ਅਕਾਲੀ ਲਿਆਓ, ਕਿਉਂਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਨਾਲ ਖੜਦਾ ਆਇਆ ਹੈ,ਅਤੇ ਉਨ੍ਹਾਂ ਨੂੰ ਉਮੀਦ ਹੈ, ਕਿ ਇਹ ਮੁਹਿੰਮ ਪੰਜਾਬ ਪੱਧਰ ਤੇ ਕੰਮ ਕਰੇਗੀ, ਅਤੇ ਵੱਧ ਤੋਂ ਵੱਧ ਪੰਜਾਬ ਦੇ ਲੋਕ ਇਸ ਮੁਹਿੰਮ ਨਾਲ ਜੁੜਨਗੇ।