400 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ SGPC ਦੀ ਮੀਟਿੰਗ
ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ ਜਾ ਰਹੀ ਹੈ ਜਿਸ ਕਰਕੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਸੰਗਤਾਂ ਦੇ ਸਹਿਯੋਗ ਦੇ ਨਾਲ ਕੋਰੋਨਾ ਨਾਲ ਨਜਿੱਠਣ ਵਾਸਤੇ ਹਰ ਸੰਭਵ ਯਤਨ ਕੀਤੇ ਜਾਣ ਤਾਂਕਿ ਸੰਗਤਾਂ ਨੂੰ ਬਚਾਇਆ ਜਾ ਸਕੇ। ਐਤਵਾਰ ਸ਼ਾਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘੁਬੀਰ ਸਿੰਘ ਦੇ ਨਿਵਾਸ ਸਥਾਨ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗਠਿਤ ਕਮੇਟੀ ਦੀ ਪਲੇਠੀ ਬੈਠਕ ਕਰਨ ਹੋਈ ਜਿਸ ਵਿੱਚ ਵਿਸ਼ੇਸ਼ ਰੂਪ SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਪਹੁੰਚੇ।ਇਸ ਮੌਕੇ ਬੀਬੀ ਜਗੀਰ ਕੌਰ ਨੇੇ ਦੱਸਿਆ ਕਿ ਮੀਟਿੰਗ ੇਟੀ ਦੇ ਵਿਚ ਇਹ ਵਿਚਾਰ ਕੀਤਾ ਗਿਆ ਹੈ ਕਿ ਗੁਰੂ ਸਾਹਿਬ ਦੇ ਸੰਦੇਸ਼ ਉੱਤੇ ਆਧਾਰਤ ਫਿਲਮਾਂ ਤਿਆਰ ਕਰਕੇ ਕੌਮ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਡਾਕੂਮੈਂਟਰੀ ਫਿਲਮਾਂ ਜ਼ਰੀਏ ਹਰ ਕਿਸੇ ਨੂੰ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਮਿਲ ਸਕੇਗੀ ।