18 ਅਪ੍ਰੈਲ ਨੂੰ ਅੰਮ੍ਰਿਤਸਰ ’ਚ ਹੋਣ ਵਾਲੀ ਕਿਸਾਨ ਮਹਾਂਰੈਲੀ ਸਬੰਧੀ ਹੋਈ ਮੀਟਿੰਗ - ਕਿਸਾਨ ਮਹਾਂਰੈਲੀ
ਅੰਮ੍ਰਿਤਸਰ: ਸ਼ਹਿਰ ਦੀ ਭਗਤਾਂ ਵਾਲਾ ਦਾਣਾ ਮੰਡੀ ਵਿਖੇ 18 ਅਪ੍ਰੈਲ ਨੂੰ ਕਿਸਾਨ ਮਹਾਂਰੈਲੀ ਕੀਤੀ ਜਾ ਰਹੀ ਹੈ। ਜਿਸ ਦੇ ਸੰਬਧੀ ਵਿੱਚ ਇੱਕ ਸਾਂਝੀ ਮੀਟਿੰਗ ਕੀਤੀ ਗਈ ਤੇ ਵਿਚਾਰ ਵਟਾਂਦਰਾ ਕਰਕੇ ਰੈਲੀ ਦੀ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕਿਸਾਨਾਂ, ਆੜਤੀਆਂ, ਮਜ਼ਦੂਰਾਂ, ਪੱਲੇਦਾਰਾਂ ਤੋਂ ਇਲਾਵਾ ਨੌਜਵਾਨਾਂ, ਬੀਬੀਆਂ ਭੈਣਾ, ਦੁਕਾਨਦਾਰਾਂ ਅਤੇ ਹੋਰ ਸ਼ਹਿਰੀ ਵਰਗ ਦੇ ਲੋਕਾਂ ਨੂੰ ਕਿਸਾਨੀ ਸੰਘਰਸ਼ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਤਾਂ ਜੋ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ।