ਪੰਚਕੂਲਾ ਦੇ ਸਕੇਤੜੀ ਮੰਦਰ 'ਚ ਮਹਾਂ ਸ਼ਿਵਰਾਤਰੀ ਮੌਕੇ ਮੇਲੇ ਦਾ ਆਯੋਜਨ, ਸ਼ਰਧਾਲੂ ਹੋਏ ਨਤਮਸਤਕ - panchkula news
ਮਹਾਂ ਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ 'ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਤੋਂ ਹੀ ਸ਼ਰਧਾਲੂ ਮੰਦਰਾਂ 'ਚ ਭਗਵਾਨ ਸ਼ਿਵ ਤੇ ਮਾਤਾ ਪਾਰਵਤੀ ਦੀ ਪੂਜਾ ਕਰਨ ਲਈ ਪਹੁੰਚ ਰਹੇ ਹਨ। ਇਸ ਮੌਕੇ ਪੰਚਕੂਲਾ ਦੇ ਸਕੇਤੜੀ ਮੰਦਰ 'ਚ ਵੀ ਸ਼ਰਧਾਲੂ 'ਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ। ਮਹਾਂ ਸ਼ਿਵਰਾਤਰੀ ਦੇ ਮੌਕੇ ਉੱਤੇ ਸਕੇਤੜੀ ਮੰਦਰ ਵਿੱਚ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਦੇ ਲਈ ਮੰਦਰ ਨੂੰ ਸਜਾਇਆ ਗਿਆ ਤੇ ਲੋਕਾਂ ਨੇ ਪੂਜਾ ਅਰਚਨਾ ਕੀਤੀ। ਭਗਤ ਭਗਵਾਨ ਸ਼ਿਵ ਤੇ ਮਾਤਾ ਪਾਰਵਤੀ ਦੀ ਪੂਜਾ ਕਰਦੇ ਨਜ਼ਰ ਆਏ। ਦੱਸਣਯੋਗ ਹੈ ਕਿ ਪੰਚਕੂਲਾ 'ਚ ਸਥਿਤ ਸਕੇਤੜੀ ਮੰਦਰ ਇੱਕ ਪ੍ਰਾਚੀਨ ਸ਼ਿਵ ਮੰਦਰ ਹੈ। ਇਸ ਕਾਰਨ ਪਿਛਲੇ ਕਈ ਸਾਲਾਂ ਤੋਂ ਇਹ ਲੋਕਾਂ ਦੀ ਆਸਥਾ ਦਾ ਕੇਂਦਰ ਰਿਹਾ ਹੈ।