'ਸਿੱਖ ਯੂਥ ਆਫ਼ ਪੰਜਾਬ' ਦੇ ਮੈਬਰਾਂ ਨੇ ਹਾਈ ਕੋਰਟ ਦੇ ਆਦੇਸ਼ਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਪ੍ਰਦਰਸ਼ਨ - ਹਾਈ ਕੋਰਟ ਦੇ ਆਦੇਸ਼ਾਂ
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਵੱਲੋਂ ਇੱਕ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਨਮਾਨਿਤ ਕੀਤਾ ਜਾ ਰਿਹਾ ਦੂਜੇ ਪਾਸੇ ਸਿੱਖ ਯੂਥ ਪਾਵਰ ਉਹ ਪੰਜਾਬ ਦੇ ਆਗੂਆਂ ਵੱਲੋਂ ਹਾਈ ਕੋਰਟ ਦੇ ਆਦੇਸ਼ਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਗੌਰਤਲੱਬ ਹੈ ਕਿ ਕੋਟਕਪੂਰਾ ਬਰਗਾੜੀ ਕਾਂਡ ਵਿੱਚ ਬਣੀ ਸਿੱਟ ’ਚ ਕੁੰਵਰ ਵਿਜੇ ਪ੍ਰਤਾਪ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਸੀ ਜਿਸ ਨੂੰ ਕਿ ਹਾਈ ਕੋਰਟ ਨੇ ਖਾਰਿਜ ਕਰ ਦਿੱਤਾ ਸੀ। ਹਾਈ ਕੋਰਟ ਵੱਲੋਂ ਆਏ ਆਦੇਸ਼ਾਂ ਦੀਆਂ ਕਾਪੀਆਂ ਹੁਣ ਸਿੱਖ ਜਥੇਬੰਦੀਆਂ ਵੱਲੋਂ ਸਾੜੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਰਗਾੜੀ ਮੋਰਚੇ ’ਚ ਜਦ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਓਨੀ ਦੇਰ ਤੱਕ ਸਿੱਖ ਜਥੇਬੰਦੀਆਂ ਪ੍ਰਦਰਸ਼ਨ ਜਾਰੀ ਰਹੇਗਾ।