ਜੰਮੂ-ਕਸ਼ਮੀਰ 'ਚ ਪੰਜਾਬੀ ਮਾਂ-ਬੋਲੀ ਲਾਗੂ ਕਰਵਾਉਣ ਲਈ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ: ਜੰਮੂ-ਕਸ਼ਮੀਰ ਵਿੱਚ ਪੰਜਾਬੀ ਮਾਂ-ਬੋਲੀ ਨੂੰ ਯੋਗ ਸਥਾਨ ਦਿਵਾਉਣ ਲਈ ਮਾਂ-ਬੋਲੀ ਪ੍ਰੇਮੀਆਂ ਨੇ ਸੂਬੇ ਦੇ ਰਾਜਪਾਲ ਦੇ ਨਾਂਅ ਇੱਕ ਮੰਗ ਪੱਤਰ ਭੇਜਿਆ। ਬੁੱਧੀਜੀਵੀ, ਲੇਖਕਾਂ, ਅਧਿਆਪਕਾਂ, ਸਮੇਤ ਗ਼ੈਰ-ਸਰਕਾਰੀ ਸੰਗਠਨਾਂ ਦੇ ਆਗੂਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਏਡੀਸੀ ਨੂੰ ਇਹ ਮੰਗ ਪੱਤਰ ਸੌਂਪਿਆ।